Advertisement

No relaxations in Punjab till 3rd May-CM Amrinder Singh THE KHALAS TV

No relaxations in Punjab till 3rd May-CM Amrinder Singh THE KHALAS TV 3 ਮਈ ਤੱਕ ਕਰਫਿਊ ਵਿੱਚ ਕੋਈ ਢਿੱਲ ਨਹੀਂ ਅਤੇ ਨਾ ਹੀ ਰਮਜ਼ਾਨ ਲਈ ਵਿਸ਼ੇਸ਼ ਛੋਟ-ਮੁੱਖ ਮੰਤਰੀ ਵੱਲੋਂ ਐਲਾਨ
• ਡਿਪਟੀ ਕਮਿਸ਼ਨਰਾਂ ਨੂੰ ਕਰਫਿਊ ਬੰਦਿਸ਼ਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਹੁਕਮ
• ਕੋਵਿਡ ਮੁਕਤ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਦਾ ਸਿਹਤ ਆਡਿਟ ਕਰਾਉਣ ਦੇ ਆਦੇਸ਼
• ਅਗਲਾ ਕਦਮ ਚੁੱਕਣ ਤੋਂ ਪਹਿਲਾਂ 3 ਮਈ ਨੂੰ ਸਥਿਤੀ ਦਾ ਮੁੜ ਜਾਇਜ਼ਾ ਲਵੇਗੀ ਸੂਬਾ ਸਰਕਾਰ
ਚੰਡੀਗੜ•, 19 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਣਕ ਦੀ ਕੋਵਿਡ ਮੁਕਤ ਖਰੀਦ ਨੂੰ ਯਕੀਨੀ ਬਣਾਉਣ ਤੋਂ ਸਿਵਾਏ ਸੂਬੇ ਵਿੱਚ 3 ਮਈ ਤੱਕ ਕਿਸੇ ਕਿਸਮ ਦੀ ਢਿੱਲ ਦੇਣ ਨੂੰ ਰੱਦ ਕਰ ਦਿੱਤਾ ਹੈ। 3 ਮਈ ਨੂੰ ਸਥਿਤੀ ਦਾ ਇਕ ਵਾਰ ਫਿਰ ਜਾਇਜ਼ਾ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਜ਼ਿਲਿ•ਆਂ ਵਿੱਚ ਕਰਫਿਊ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਹੁਕਮ ਦਿੱਤੇ। ਇਸ ਹਫ਼ਤੇ ਸ਼ੁਰੂ ਹੋ ਰਹੇ ਰਮਜ਼ਾਨ ਦੇ ਅਰਸੇ ਦੌਰਾਨ ਵੀ ਕਿਸੇ ਕਿਸਮ ਦੀ ਢਿੱਲ ਜਾਂ ਛੋਟ ਨਾ ਦਿੱਤੀ ਜਾਵੇ। ਉਨ•ਾਂ ਨੇ ਸਪੱਸ਼ਟ ਕੀਤਾ ਕਿ ਰਮਜ਼ਾਨ ਲਈ ਲੋਕਾਂ ਨੂੰ ਕੋਈ ਵੀ ਵਿਸ਼ੇਸ਼ ਕਰਫਿਊ ਪਾਸ ਜਾਰੀ ਨਹੀਂ ਕੀਤੇ ਜਾਣੇ ਚਾਹੀਦੇ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਕਿ ਇਸ ਸਮੇਂ ਦੌਰਾਨ ਕਰਿਆਨਾ ਅਤੇ ਹੋਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ 'ਤੇ ਭੀੜ ਇਕੱਤਰ ਨਾ ਹੋਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣ।
ਮੁੱਖ ਮੰਤਰੀ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਇਹ ਫੈਸਲਾ ਲਿਆ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਕੇਂਦਰੀ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਮੁਲਕ ਵਿੱਚ 20 ਅਪਰੈਲ ਤੋਂ ਗੈਰ-ਸੀਮਿਤ ਵਾਲੇ ਐਲਾਨੇ ਜ਼ੋਨਾਂ ਲਈ ਢਿੱਲ ਦੇਣ ਦੇ ਪਿਛੋਕੜ ਵਿੱਚ ਮਹੱਤਵਪੂਰਨ ਮੰਨਿਆ ਜਾਂਦਾ ਹੈ। ਹਾਲਾਂਕਿ ਜ਼ਮੀਨੀ ਹਕੀਕਤ ਬਾਰੇ ਵਿਚਾਰ-ਚਰਚਾ ਕਰਦਿਆਂ ਮੁੱਖ ਮੰਤਰੀ ਦਾ ਦ੍ਰਿੜ ਵਿਚਾਰ ਹੈ ਕਿ ਉਨ•ਾਂ ਦੀ ਸਰਕਾਰ ਵੱਲੋਂ ਕਣਕ ਦੀ ਵਾਢੀ ਅਤੇ ਖਰੀਦ ਕਾਰਜਾਂ ਦੇ ਨਾਲ-ਨਾਲ ਵੱਖ-ਵੱਖ ਉਦਯੋਗਿਕ/ਭੱਠੇ ਅਤੇ ਉਸਾਰੀ ਗਤੀਵਿਧੀਆਂ ਜਿੱਥੇ ਪਰਵਾਸੀ ਮਜ਼ਦੂਰਾਂ ਦੇ ਰਹਿਣ ਦੀ ਵਿਵਸਥਾ ਹੈ, ਨਾਲ ਸਬੰਧਤ ਪਹਿਲਾਂ ਕੀਤੇ ਐਲਾਨਾਂ ਨੂੰ ਛੱਡ ਕੇ ਕੋਈ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ।

We are your voice. We are for Human rights. Send you’re voice to us we will raise your voice. purthekhalas@gmail.com

Read news at www.thekhalastv.com

PUNJAB,PUNJABI,HUMAN RIGHTS,THE KHALAS TV,PUNJAB NEWS,SIKHS,FREE & FAIR JOURNALISM,kisan News ',Punjab Kisan,bhagwant Mann,Mann,CM Punjab,Punjab News,Captain Amridner singh,Amrinder Singh,DC,

Post a Comment

0 Comments